
West Bengal : ਧਮਾਕੇ ਦੇ ਕਾਰਨਾਂ ਦਾ ਅਜੇ ਤਕ ਨਹੀਂ ਲੱਗ ਸਕਿਆ ਪਤਾ, ਬਚਾਅ ਤੇ ਰਾਹਤ ਕਾਰਜ ਜਾਰੀ
West Bengal : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਅੱਜ ਕੋਲੇ ਦੀ ਖ਼ਾਨ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਪਿੰਡ ’ਚ ਨਿੱਜੀ ਕੋਲਾ ਖਾਨ ਵਿਚ ਬਲਾਸਟ ਹੋਣ ਦੌਰਾਨ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਧਮਾਕੇ ਤੋਂ ਬਾਅਦ ਖਾਨ ਢਹਿ ਗਈ। ਇਸ ਕਾਰਨ ਇਹ ਹਾਦਸਾ ਹੋਰ ਖ਼ਤਰਨਾਕ ਹੋ ਗਿਆ ਹੈ। ਕਈ ਮਜ਼ਦੂਰਾਂ ਦੀਆਂ ਲਾਸ਼ਾਂ ਖ਼ਰਾਬ ਹਾਲਤ ਵਿਚ ਬਰਾਮਦ ਹੋਈਆਂ ਹਨ।