ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਪੀ.ਐਮ.ਐਮ.ਵੀ.ਵਾਈ. ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮਾਂ ਬਾਰੇ ਕੀਤਾ ਜਾਗਰੂਕ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਸਰਕਾਰੀ ਐਲੀਮੈਂਟਰੀ ਪ੍ਰਾਇਮਰੀ ਸਕੂਲ, ਵਾਰਡ ਨੰ. 15, ਸਰਹਿੰਦ ਵਿਖੇ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ.) ਅਤੇ ਬੇਟੀ ਬਚਾਓ ਬੇਟੀ ਪੜ੍ਹਾਓ (ਬੀ.ਬੀ.ਬੀ.ਪੀ.) ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

        ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂਰਤਨ ਕੌਰ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਵਿੱਚ ਹਾਜ਼ਰ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੈਣ ਲਈ ਪ੍ਰੇਰਿਤ ਕੀਤਾ ਗਿਆ।

        ਸੈਮੀਨਾਰ ਦੌਰਾਨ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਤਹਿਗੜ੍ਹ ਸਾਹਿਬ ਤੋਂ ਜਸਪ੍ਰੀਤ ਕੌਰ ਵੱਲੋਂ ਹਾਜ਼ਰ ਮਹਿਲਾਵਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਅਧਿਆਪਕਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਮਾਤਾ ਅਤੇ ਬੱਚੇ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

        ਇਸ ਤੋਂ ਇਲਾਵਾ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਲੜਕੀਆਂ ਦੇ ਜਨਮ ਦਰ ਵਿੱਚ ਸੁਧਾਰ, ਉਨ੍ਹਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨਾ ਹੈ। ਮਹਿਲਾਵਾਂ ਅਤੇ ਅਧਿਆਪਕਾਂ ਨੂੰ ਧੀਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਪ੍ਰਤੀ ਜਾਗਰੂਕ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਨੂੰ ਸਕੀਮਾਂ ਦੇ ਆਨਲਾਈਨ ਰਜਿਸਟ੍ਰੇਸ਼ਨ, ਯੋਗਤਾ ਸ਼ਰਤਾਂ ਅਤੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *