ਔਰਤਾਂ ਹਰ ਖੇਤਰ ਵਿੱਚ ਆਪਣੀ ਯੋਗਤਾ ਦਾ ਪਰਚਮ ਲਹਿਰਾ ਰਹੀਆਂ – ਰੂਪਿੰਦਰ ਕੌਰ ਗਿੱਲ

ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ (ਪੀ.ਐਸ.ਆਰ.ਐਲ.ਐਮ) ਦੀ ਦੇਖਰੇਖ ਹੇਠ ਬਲਾਕ ਬਲੂਆਣਾ, ਅਬੋਹਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਕੁੰਡਲ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸੀਨੀਅਰ ਵਾਈਸ ਚੇਅਰਪਰਸਨ ਰੂਪਿੰਦਰ ਕੌਰ ਗਿੱਲ, ਐਮ.ਐਲ.ਏ. ਸਾਹਿਬ ਦੇ ਪਿਤਾ ਗੁਰਚਰਨ ਸਿੰਘ ਮੁਸਾਫਿਰ, ਐਸ.ਡੀ.ਐਮ ਅਬੋਹਰ ਰਵਿਦਰ ਅਰੋੜਾ, ਬੀਡੀਪੀਓ ਅੰਤਰਪ੍ਰੀਤ ਸਿੰਘ,  ਬਲਾਕ ਸਮਿਤੀ ਬਲੂਆਣਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹਲ ਅਤੇ ਸਾਬਕਾ ਸਰਪੰਚ ਮਿੰਕੂ ਕੁੰਡਲ, ਕੁਲਵੰਤ ਸਿੰਘ ਪੰਚਾਇਤ ਸਕੱਤਰ, ਰਾਜਵਿੰਦਰ ਕੌਰ ਜਿਲ੍ਹਾ ਪਰਿਸ਼ਦ, ਅੰਗਰਜ ਸਿੰਘ ਬਰਾੜ ਬਲਾਕ ਪ੍ਰਧਾਨ, ਹਰਸ਼ਪਿੰਦਰ ਸਿੰਘ ਸਰਪੰਚ ਕੁੰਡਲ, ਵਿਕਰਮ ਕੁਆਰਡੀਨੇਟਰ, ਮਹਿਲਾ ਵਿੰਗ ਕੋਆਰਡੀਨੇਟਰ ਸ਼ਿਖਾ ਕੰਬੋਜ  ਸ਼ਾਮਲ ਹੋਏ।


ਇਸ ਮੌਕੇ ਸੀਨੀਅਰ ਵਾਈਸ ਚੇਅਰਪਰਸਨ ਰੂਪਿੰਦਰ ਕੌਰ ਗਿੱਲ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਦੀ ਭਾਗੀਦਾਰੀ ਬਿਨਾਂ ਸਮਾਜਿਕ ਵਿਕਾਸ ਸੰਭਵ ਨਹੀਂ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਅਤੇ ਸਮਾਜ ਵਿੱਚ ਆਪਣੀ ਮਜ਼ਬੂਤ ਪਹਿਚਾਣ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰ ਖੇਤਰ ਵਿੱਚ ਆਪਣੀ ਯੋਗਤਾ ਦਾ ਪਰਚਮ ਲਹਿਰਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਇਸ ਮੌਕੇ ਐਸ.ਡੀ.ਐਮ ਅਬੋਹਰ ਅਤੇ ਐਮ.ਐਲ.ਏ. ਸਾਹਿਬ ਦੇ ਪਿਤਾ ਨੇ ਵੀ ਮਹਿਲਾ ਸਸ਼ਕਤੀਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।
ਇਹ ਪ੍ਰੋਗਰਾਮ ਪੀ.ਐਸ.ਆਰ.ਐਲ.ਐਮ ਬਲਾਕ ਬਲੂਆਣਾ ਬੀਡੀਪੀਓ ਅੰਤਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਪੀ.ਐਸ.ਆਰ.ਐਲ.ਐਮ ਸਟਾਫ ਵਿੱਚ ਬਲਾਕ ਪ੍ਰੋਗਰਾਮ ਮੈਨੇਜਰ ਜੁਗਵਿੰਦਰ ਸਿੰਘ ਅਤੇ ਜਸਵੀਰ ਕੌਰ, ਐਮ.ਆਈ.ਐਸ ਸੁਨੀਲ ਕੁਮਾਰ ਨੇ ਪ੍ਰੋਗਰਾਮ ਦੇ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।


ਇਸ ਸਮਾਗਮ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਸੰਬੰਧਤ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਗ੍ਰਾਮ ਪੰਚਾਇਤ ਕੁੰਡਲ ਵੱਲੋਂ ਵੀ ਇਕ ਵੱਡੀ ਪਹਿਲ ਕਰਦਿਆਂ ਪ੍ਰੋਗਰਾਮ ਦੇ ਆਯੋਜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ।

ਪ੍ਰੋਗਰਾਮ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਤ 100 ਸਫਲ ਮਹਿਲਾ ਉਦਯਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਨੇ ਮਹਿਲਾਵਾਂ ਦੀ ਇਸ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ।

Leave a Reply

Your email address will not be published. Required fields are marked *