ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 23-4-2026 ਨੂੰ ਏ.ਡੀ.ਸੀ(ਵਿਕਾਸ) ਫਾਜਿਲਕਾ  ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਾਜਿਲਕਾ  ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:505 ਬਲਕਾ — ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜਿਲਕਾ ਵਿਖੇ ਜਮ੍ਹਾ ਕਰਵਾਉਣ। 

ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।  

Leave a Reply

Your email address will not be published. Required fields are marked *