ਜਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਅੱਜ ਕਰਵਾਈ ਜਾ ਰਹੀ ਪ੍ਰਵੇਸ਼ ਪ੍ਰੀਖਿਆ ਨੂੰ ਵੇਖਦੇ ਜਾਰੀ ਕੀਤੇ ਮਨਾਹੀ ਹੁਕਮ

ਫ਼ਤਹਿਗੜ੍ਹ ਸਾਹਿਬ, 05 ਅਪ੍ਰੈਲ

ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ ਨਗਰ (ਮੋਹਾਲੀ) ਵੱਲੋਂ 06 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 11-00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕਰਵਾਈ ਜਾ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਗਿਆਰਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ ਪ੍ਰੀਖਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਕੀਤੇ ਗਏ 11 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿੱਚ (ਪਰੀਖਿਆ ਵਾਲੇ ਦਿਨ) ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪਰੀਖਿਆਵਾਂ ਦੌਰਾਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ। ਜਿਸ ਨਾਲ ਜਿਥੇ ਪਰੀਖਿਆ ਕੇਂਦਰਾਂ ਦੇ ਮਾਹੌਲ ਤੇ ਅਸਰ ਪੈਂਦਾ ਹੈ, ਉੱਥੇ ਕਈ ਤਰਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆ ਮੁਸ਼ਕਲਾਂ ਪੈਦਾ ਹੁੰਦੀਆਂ ਹਨ।ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਫ-ਸੁਥਰੇ ਅਤੇ ਸੁਚੱਜੇ ਢੰਗ ਨਾਲ ਪਰੀਖਿਆਵਾਂ ਕਰਾਉਣ ਲਈ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਵੇ।

Leave a Reply

Your email address will not be published. Required fields are marked *